ਜੋਗਿੰਦਰ ਸਿੰਘ ਮਾਨ ਨੇ ਪਿੰਡ ਖੁਰਮਪੁਰ ‘ਚ ਵੋਟਰਾਂ ਨਾਲ ਕੀਤਾ ਰਾਬਤਾ
ਜੋਗਿੰਦਰ ਸਿੰਘ ਮਾਨ ਨੇ ਪਿੰਡ ਖੁਰਮਪੁਰ ‘ਚ ਵੋਟਰਾਂ ਨਾਲ ਕੀਤਾ ਰਾਬਤਾ
ਡਾ. ਰਾਜਕੁਮਾਰ ਚੱਬੇਵਾਲ ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਪਿੰਡ ਦਾ ਸਮੁੱਚਾ ਵਿਕਾਸ ਕਰਵਾਉਣ ਦਾ ਦਿੱਤਾ ਭਰੋਸਾ
ਫਗਵਾੜਾ ( ਡਾ ਰਮਨ ਹਰਦਿਆਲ ਸਿੰਘ ਸੰਧੂ ) ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਪਿੰਡ ਖੁਰਮਪੁਰ ਵਿਖੇ ਲੋਕਸਭਾ ਹਲਕਾ ਹੁਸ਼ਿਆਰਪੁਰ ਤੋਂ ਉੱਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਦੇ ਹੱਕ ‘ਚ ਮੀਟਿੰਗ ਕਰਦਿਆਂ ਵੋਟਰਾਂ ਨਾਲ ਰਾਬਤਾ ਕੀਤਾ। ਇਸ ਦੌਰਾਨ ਉਹਨਾਂ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਲੋਕਸਭਾ ਚੋਣਾਂ ਖਤਮ ਹੋਣ ਤੋਂ ਬਾਅਦ ਪਿੰਡ ਦਾ ਸਮੁੱਚਾ ਵਿਕਾਸ ਪਹਿਲ ਦੇ ਅਧਾਰ ਤੇ ਕਰਵਾਇਆ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਪਿਛਲੇ ਦੋ ਸਾਲਾਂ ‘ਚ ਸੂਬੇ ਦਾ ਸਰਬ ਪੱਖੀ ਵਿਕਾਸ ਕਰਵਾਇਆ ਹੈ ਪਰ ਕੇਂਦਰ ਤੋਂ ਵਿਕਾਸ ਲਈ ਮਿਲਣ ਵਾਲੀਆਂ ਗਰਾਂਟਾਂ ‘ਚ ਮੋਦੀ ਸਰਕਾਰ ਅੜਿਕਾ ਪਾਉਂਦੀ ਹੈ। ਇਸ ਲਈ ਜੇਕਰ ਹਲਕੇ ਦਾ ਮੈਂਬਰ ਪਾਰਲੀਮੈਂਟ ਵੀ ਆਪ ਪਾਰਟੀ ਦਾ ਹੋਵੇਗਾ ਅਤੇ ਕੇਂਦਰ ਵਿਚ ਆਮ ਆਦਮੀ ਪਾਰਟੀ ਦੇ ਭਾਈਵਾਲ ਇੰਡੀਆ ਗਠਜੋੜ ਦੀ ਸਰਕਾਰ ਬਣੇਗੀ ਤਾਂ ਰੰਗਲਾ ਪੰਜਾਬ ਬਨਾਉਣ ਦਾ ਭਗਵੰਤ ਮਾਨ ਸਰਕਾਰ ਦਾ ਟੀਚਾ ਬਹੁਤ ਜਲਦੀ ਪੂਰਾ ਹੋਵੇਗਾ। ਉਹਨਾਂ ਸਮੂਹ ਪਿੰਡ ਵਾਸੀਆਂ ਨੂੰ ਪੁਰਜੋਰ ਅਪੀਲ ਕੀਤੀ ਕਿ 1 ਜੂਨ ਨੂੰ ਸਾਰੇ ਕੰਮ ਛੱਡ ਕੇ ਸਭ ਤੋਂ ਪਹਿਲਾਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਦਿਆਂ ਡਾ. ਰਾਜਕੁਮਾਰ ਚੱਬੇਵਾਲ ਦੇ ਹੱਕ ‘ਚ ਝਾੜੂ ਦੇ ਚੋਣ ਨਿਸ਼ਾਨ ਨੂੰ ਵੋਟ ਪਾਈ ਜਾਵੇ। ਹਾਜਰੀਨ ਨੂੰ ਮਾਰਕਿਟ ਕਮੇਟੀ ਫਗਵਾੜਾ ਦੇ ਚੇਅਰਮੈਨ ਤਵਿੰਦਰ ਰਾਮ ਅਤੇ ਹੋਰਨਾਂ ਨੇ ਵੀ ਸੰਬੋਧਨ ਕੀਤਾ ਅਤੇ ਡਾ. ਰਾਜਕੁਮਾਰ ਚੱਬੇਵਾਲ ਨੂੰ ਫਗਵਾੜਾ ਵਿਧਾਨਸਭਾ ਹਲਕੇ ਤੋਂ ਵੱਡੀ ਲੀਡ ਦੁਆਉਣ ਦੀ ਅਪੀਲ ਕੀਤੀ। ਇਸ ਮੌਕੇ ਸੀਨੀਅਰ ਆਪ ਆਗੂ ਦਲਜੀਤ ਸਿੰਘ ਰਾਜੂ, ਯੂਥ ਵਾਈਸ ਪ੍ਰਧਾਨ ਜਤਿੰਦਰ ਸਿੰਘ, ਬਲਾਕ ਪ੍ਰਧਾਨ ਪ੍ਰਦੀਪ ਸਿੰਘ, ਰਵੀ ਖਾਟੀ, ਅਮਰੀਕ ਸਿੰਘ, ਜਸਕਰਨ ਸਿੰਘ, ਰਣਜੋਧ ਸਿੰਘ, ਬਲਕਾਰ ਸਿੰਘ, ਜਸਪ੍ਰੀਤ ਸਿੰਘ, ਰਵਿੰਦਰ ਸਿੰਘ, ਕਮਲਜੀਤ, ਇੰਦਰਜੀਤ ਸਿੰਘ, ਹਰਦੇਵ ਸਿੰਘ, ਮਨਜੀਤ ਸਿੰਘ, ਸੰਤੋਖ ਸਿੰਘ ਆਦਿ ਹਾਜਰ

