ਪ੍ਰੇਮ ਨਗਰ ਸੇਵਾ ਸੁਸਾਇਟੀ ਨੇ ਖੇੜਾ ਰੋਡ ’ਤੇ ਕਰਵਾਇਆ 150ਵੀਂ ਮਾਸਿਕ ਰਾਸ਼ਨ ਵੰਡ ਸਮਾਗਮ

ਪ੍ਰੇਮ ਨਗਰ ਸੇਵਾ ਸੁਸਾਇਟੀ ਨੇ ਖੇੜਾ ਰੋਡ ’ਤੇ ਕਰਵਾਇਆ 150ਵੀਂ ਮਾਸਿਕ ਰਾਸ਼ਨ ਵੰਡ ਸਮਾਗਮ

ਗਰੀਬ ਹੀ ਦੱਸ ਸਕਦਾ ਹੈ ਢਿੱਡ ਦੀ ਭੁੱਖ ਦਾ ਦਰਦ – ਮਨੀਸ਼ ਕਾਲੀਆ

ਫਗਵਾੜਾ (ਡਾ ਰਮਨ ਹਰਦਿਆਲ ਸਿੰਘ ਸੰਧੂ ) ਪ੍ਰੇਮ ਨਗਰ ਸੇਵਾ ਸੁਸਾਇਟੀ ਖੇੜਾ ਰੋਡ ਫਗਵਾੜਾ ਵਲੋਂ ਸਵ. ਅਜੀਤ ਸਿੰਘ ਢਿੱਲੋਂ ਦੀ ਯਾਦ ਵਿੱਚ 150ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਸੀਨੀਅਰ ਸਿਟੀਜ਼ਨ ਕੇਅਰ ਸੈਂਟਰ ਵਿਖੇ ਕਰਵਾਇਆ ਗਿਆ। ਨਗਰ ਕੌਂਸਲ ਫਗਵਾੜਾ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਦੇਖ-ਰੇਖ ਹੇਠ ਕਰਵਾਏ ਸਮਾਗਮ ਦੌਰਾਨ ਸਮਾਜ ਸੇਵਕ ਮਨੀਸ਼ ਕਾਲੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ 20 ਲੋੜਵੰਦ ਔਰਤਾਂ ਨੂੰ ਰਾਸ਼ਨ ਵੰਡਦਿਆਂ ਸੁਸਾਇਟੀ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਢਿੱਡ ਦੀ ਭੁੁੱਖ ਦਾ ਦਰਦ ਇਕ ਗਰੀਬ ਆਦਮੀ ਹੀ ਦੱਸ ਸਕਦਾ ਹੈ। ਇਸ ਲਈ ਲੋੜਵੰਦਾਂ ਨੂੰ ਭੋਜਨ ਦੇਣ ਲਈ ਕੀਤਾ ਜਾ ਰਿਹਾ ਇਹ ਵਧੀਆ ਉਪਰਾਲਾ ਹੈ। ਉਨ੍ਹਾਂ ਸੁਸਾਇਟੀ ਨੂੰ ਆਪਣੇ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਇਸ ਤੋਂ ਪਹਿਲਾਂ ਸੁਸਾਇਟੀ ਦੇ ਪ੍ਰਧਾਨ ਸੁਧੀਰ ਸ਼ਰਮਾ ਅਤੇ ਜਨਰਲ ਸਕੱਤਰ ਸੁਰਿੰਦਰ ਪਾਲ ਨੇ ਮੁੱਖ ਮਹਿਮਾਨ ਸਮੇਤ ਪਤਵੰਤਿਆਂ ਦਾ ਸਵਾਗਤ ਕੀਤਾ। ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਇਹ ਸੇਵਾ ਪਿਛਲੇ 12 ਸਾਲਾਂ ਤੋਂ ਲਗਾਤਾਰ ਜਾਰੀ ਹੈ। ਜਿਸ ਵਿੱਚ ਸਵ. ਅਜੀਤ ਸਿੰਘ ਢਿੱਲੋਂ ਦੇ ਪਰਿਵਾਰ ਦਾ ਵੱਡਮੁੱਲਾ ਯੋਗਦਾਨ ਰਹਿੰਦਾ ਹੈ। ਉਹ ਆਪਣੇ ਜੀਵਨ ਕਾਲ ਦੌਰਾਨ ਸਮਾਜ ਸੇਵਾ ਨੂੰ ਸਮਰਪਿਤ ਰਹੇ ਅਤੇ ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਤੱਤਪਰ ਰਹਿੰਦੇ ਸੀ। ਉਨ੍ਹਾਂ ਦੀ ਮੌਤ ਤੋਂ ਬਾਅਦ ਇਹ ਸੇਵਾ ਉਨ੍ਹਾਂ ਨੂੰ ਸਮਰਪਿਤ ਕਰਕੇ ਕੀਤੀ ਜਾਂਦੀ ਹੈ। ਇਸ ਮੌਕੇ ਪੰਕਜ ਰਾਵਤ, ਰਾਮ ਲੁਭਾਇਆ, ਮੋਹਨ ਲਾਲ ਤਨੇਜਾ, ਬੀ.ਐਮ.ਪੁਰੀ, ਬਲਦੇਵ ਸ਼ਰਮਾ, ਨਰਿੰਦਰਪਾਲ ਸਿੰਘ, ਰਾਮ ਰਤਨ ਵਾਲੀਆ, ਬ੍ਰਿਜ ਭੂਸ਼ਨ, ਰਮੇਸ਼ ਬਹਿਲ, ਵਿਸ਼ਵਾ ਮਿੱਤਰ ਸ਼ਰਮਾ, ਪ੍ਰਿਤਪਾਲ ਕੌਰ, ਰਾਜਕੁਮਾਰ, ਮਨੀਸ਼ ਕਨੌਜੀਆ, ਐਸ.ਸੀ. ਚਾਵਲਾ, ਵੰਦਨਾ ਸ਼ਰਮਾ ਆਦਿ ਹਾਜ਼ਰ ਸਨ

50 Views