ਅਰਵਿੰਦ ਕੇਜਰੀਵਾਲ ਜਲਦ ਹੀ ਪੰਜਾਬ ਦੇ ਲੋਕਾਂ ਨਾਲ ਹੋਣਗੇ ਰੂ-ਬ-ਰੂ : ਹਰਮੇਸ਼ ਪਾਠਕ

ਅਰਵਿੰਦ ਕੇਜਰੀਵਾਲ ਜਲਦ ਹੀ ਪੰਜਾਬ ਦੇ ਲੋਕਾਂ ਨਾਲ ਹੋਣਗੇ ਰੂ-ਬ-ਰੂ : ਹਰਮੇਸ਼ ਪਾਠਕ

ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਦਾ ਕੀਤਾ ਸਵਾਗਤ

ਫਗਵਾੜਾ (ਡਾ ਰਮਨ ਹਰਦਿਆਲ ਸਿੰਘ ਸੰਧੂ ) ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜਲਦੀ ਹੀ ਪੰਜਾਬ ਫੇਰੀ ਤੇ ਆਉਣਗੇ ਅਤੇ ਇੱਥੋਂ ਦੇ ਵੋਟਰਾਂ ਨਾਲ ਰੂ-ਬ-ਰੂ ਹੋਣਗੇ। ਇਹ ਗੱਲ ਆਮ ਆਦਮੀ ਪਾਰਟੀ ਐਕਸ ਮੁਲਾਜ਼ਮ ਵਿੰਗ ਦੇ ਸੂਬਾ ਸਕੱਤਰ ਹਰਮੇਸ਼ ਪਾਠਕ ਨੇ ਅੱਜ ਇਥੇ ਗੱਲਬਾਤ ਦੌਰਾਨ ਕਹੀ। ਉਨ੍ਹਾਂ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ ਦਾ ਸਵਾਗਤ ਕਰਦਿਆਂ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਅਰਵਿੰਦ ਕੇਜਰੀਵਾਲ ਨਾਲ ਸਿਆਸੀ ਰੰਜਿਸ਼ ਤਹਿਤ ਕੀਤੀ ਧੱਕੇਸ਼ਾਹੀ ਦਾ ਹਿਸਾਬ ਲੋਕਸਭਾ ਚੋਣਾਂ ਵਿਚ ਦੇਸ਼ ਦੇ ਲੋਕ ਭਾਜਪਾ ਤੋਂ ਵਸੂਲ ਕਰਨਗੇ। ਉਨ੍ਹਾਂ ਕਿਹਾ ਕਿ ਇਸ ਵਾਰ ਆਮ ਆਦਮੀ ਪਾਰਟੀ ਨਵਾਂ ਇਤਿਹਾਸ ਰਚ ਕੇ ਪੰਜਾਬ ਦੀਆਂ ਸਾਰੀਆਂ ਤੇਰਾਂ ਲੋਕ ਸਭਾ ਸੀਟਾਂ ’ਤੇ ਰਿਕਾਰਡ ਤੋੜ ਜਿੱਤ ਦਰਜ ਕਰੇਗੀ। ਹਰਮੇਸ਼ ਪਾਠਕ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਭਾਰਤ ਵਿੱਚ ਬੇਰੁਜ਼ਗਾਰੀ ਵਧ ਰਹੀ ਹੈ। ਕਿਸਾਨ ਨਾਰਾਜ਼ ਹਨ ਅਤੇ ਜਾਤ-ਪਾਤ ਅਤੇ ਧਰਮ ਦਾ ਪਾੜਾ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਲਈ ਸਮੇਂ ਦੀ ਲੋੜ ਹੈ ਕਿ ਦੇਸ਼ ਨੂੰ ਭਾਜਪਾ ਅਤੇ ਆਰ.ਐਸ.ਐਸ. ਦੇ ਚੁੰਗਲ ’ਚੋਂ ਬਾਹਰ ਕੱਢਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਵਿੱਚ ਮੋਦੀ ਸਰਕਾਰ ਤੀਜੀ ਵਾਰ ਮੁੜ ਆਉਂਦੀ ਹੈ ਤਾਂ ਵਿਰੋਧੀ ਧਿਰ ਹਾਸ਼ੀਏ ’ਤੇ ਆ ਜਾਵੇਗੀ ਅਤੇ ਇਹ ਦੇਸ਼ ਦੇ ਲੋਕਤੰਤਰ ਲਈ ਆਤਮਘਾਤੀ ਗੱਲ ਸਾਬਿਤ ਹੋਵੇਗਾ। ਇਸ ਲਈ ਲੋਕਾਂ ਦਾ ਫਰਜ਼ ਬਣਦਾ ਹੈ ਕਿ ਉਹ ਆਮ ਆਦਮੀ ਪਾਰਟੀ ਨੂੰ ਵੋਟ ਪਾਉਣ ਤਾਂ ਜੋ ਦੇਸ਼ ਨੂੰ ਭਾਜਪਾ ਦੇ ਤਾਨਾਸ਼ਾਹੀ ਰਾਜ ਤੋਂ ਮੁਕਤ ਕਰਵਾਇਆ ਜਾ ਸਕੇ। ਇਕ ਸਵਾਲ ਦੇ ਜਵਾਬ ਵਿਚ ਹਰਮੇਸ਼ ਪਾਠਕ ਨੇ ਪੂਰੇ ਵਿਸ਼ਵਾਸ ਨਾਲ ਕਿਹਾ ਕਿ ਇਸ ਵਾਰ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਡਾ: ਰਾਜ ਕੁਮਾਰ ਚੱਬੇਵਾਲ ਵੱਡੀ ਜਿੱਤ ਦਰਜ ਕਰਨ ਜਾ ਰਹੇ ਹਨ

166 Views