ਡਿਵਾਈਨ ਪਬਲਿਕ ਸਕੂਲ ‘ਚ ਉਤਸ਼ਾਹ ਨਾਲ ਮਨਾਇਆ ਵਿਸ਼ਵ ਮਾਂ ਦਿਵਸ

ਡਿਵਾਈਨ ਪਬਲਿਕ ਸਕੂਲ ‘ਚ ਉਤਸ਼ਾਹ ਨਾਲ ਮਨਾਇਆ ਵਿਸ਼ਵ ਮਾਂ ਦਿਵਸ

ਮਾਵਾਂ ਨੇ ਦਿਲਚਸਪ ਖੇਡ ਮੁਕਾਬਲਿਆਂ ‘ਚ ਲਿਆ ਹਿੱਸਾ

ਫਗਵਾੜਾ ( ਡਾ ਰਮਨ / ਹਰਦਿਆਲ ਸਿੰਘ ਸੰਧੂ ) ਡਿਵਾਇਨ ਪਬਲਿਕ ਸਕੂਲ ਫਗਵਾੜਾ ਵਿਖੇ ਵਿਸ਼ਵ ‘ਮਾਂ’ ਦਿਵਸ ਮੌਕੇ ਸਕੂਲ ਪ੍ਰਿੰਸੀਪਲ ਰੇਣੂ ਠਾਕੁਰ ਦੀ ਅਗਵਾਈ ਹੇਠ ਇਕ ਸ਼ਾਨਦਾਰ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਦੀਆਂ ਮਾਵਾਂ ਨੂੰ ਵਿਸ਼ੇਸ਼ ਤੌਰ ’ਤੇ ਸੱਦਾ ਦਿੱਤਾ ਗਿਆ ਸੀ। ਬੱਚਿਆਂ ਦੀਆਂ ਮਾਤਾਵਾਂ ਦੇ ਸਤਿਕਾਰ ਵਜੋਂ ਵੱਖ-ਵੱਖ ਦਿਲਚਸਪ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਵਿੱਚ ਬੱਚਿਆਂ ਦੀਆਂ ਮਾਵਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਬੱਚਿਆਂ ਨੇ ਵੀ ਆਪਣੀਆਂ ਮਾਵਾਂ ਦੇ ਸਨਮਾਨ ਵਿੱਚ ਡਾਂਸ, ਕਵਿਤਾ, ਲਘੂ ਨਾਟਕ ਆਦਿ ਪੇਸ਼ ਕਰਕੇ ਖੂਬ ਵਾਹ-ਵਾਹੀ ਖੱਟੀ। ਖੇਡ ਮੁਕਾਬਲਿਆਂ ਦੀਆਂ ਜੇਤੂ ਮਾਵਾਂ ਨੂੰ ਸਕੂਲ ਪ੍ਰਿੰਸੀਪਲ ਰੇਣੂ ਠਾਕੁਰ ਵੱਲੋਂ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਠਾਕੁਰ ਨੇ ਦੱਸਿਆ ਕਿ ਹਰ ਸਾਲ ਮਈ ਮਹੀਨੇ ਦੇ ਦੂਜੇ ਐਤਵਾਰ ਨੂੰ ਵਿਸ਼ਵ ਮਾਂ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਨੇ ਸਾਰਿਆਂ ਨੂੰ ਮਾਂ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਮਾਂ ਧਰਤੀ ’ਤੇ ਪ੍ਰਮਾਤਮਾ ਦਾ ਦੂਸਰਾ ਰੂਪ ਹੈ, ਜੋ ਨਿਰਸਵਾਰਥ ਹੋ ਕੇ ਆਪਣਾ ਸਾਰਾ ਜੀਵਨ ਬੱਚਿਆਂ ਨੂੰ ਸਮਰਪਿਤ ਕਰ ਦਿੰਦੀ ਹੈ। ਇਸ ਲਈ ਮਾਂ ਦਾ ਹਮੇਸ਼ਾ ਸਤਿਕਾਰ ਹੋਣਾ ਚਾਹੀਦਾ ਹੈ। ਇਸ ਮੌਕੇ ਸਮੂਹ ਸਕੂਲ ਸਟਾਫ਼ ਹਾਜ਼ਰ ਸੀ

100 Views