ਡਿਵਾਈਨ ਪਬਲਿਕ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸੌ ਪ੍ਰਤੀਸ਼

ਡਿਵਾਈਨ ਪਬਲਿਕ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸੌ ਪ੍ਰਤੀਸ਼

ਸਕੂਲ ਚੇਅਰਮੈਨ ਪੰਕਜ ਕਪੂਰ ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ

ਫਗਵਾੜਾ (ਡਾ ਰਮਨ / ਹਰਦਿਆਲ ਸਿੰਘ ਸੰਧੂ ) ਸੀ.ਬੀ.ਐਸ.ਈ. ਵਲੋਂ ਮਾਰਚ 2024 ਵਿੱਚ ਲਈ ਗਈ ਦਸਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿੱਚ ਡਿਵਾਈਨ ਪਬਲਿਕ ਸਕੂਲ ਦਾ ਨਤੀਜਾ 100% ਰਿਹਾ ਹੈ। ਸਕੂਲ ਪ੍ਰਿੰਸੀਪਲ ਰੇਣੂ ਠਾਕੁਰ ਨੇ ਦੱਸਿਆ ਕਿ ਸ਼ਰਨਜੀਤ ਕੌਰ ਨੇ 83.8 ਫੀਸਦੀ ਅੰਕ ਲੈ ਕੇ ਸਕੂਲ ਵਿੱਚੋਂ ਟਾਪ ਕੀਤਾ ਹੈ। ਜਦੋਂਕਿ ਨੀਤਿਕਾ ਸਿੰਘ 81.6 ਫ਼ੀਸਦੀ ਅੰਕ ਲੈ ਕੇ ਸਕੂਲ ਵਿੱਚ ਦੂਸਰਾ ਅਤੇ ਮੁਸਕਾਨ ਸੁਮਨ ਨੇ 76.4 ਫ਼ੀਸਦੀ ਅੰਕ ਲੈ ਕੇ ਸਕੂਲ ਵਿੱਚ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ। ਉਨ੍ਹਾਂ ਨੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਤੋਂ ਇਲਾਵਾ ਸਕੂਲ ਸਟਾਫ਼ ਅਤੇ ਬੱਚਿਆਂ ਦੇ ਮਾਪਿਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਸਕੂਲ ਦੇ ਚੇਅਰਮੈਨ ਪੰਕਜ ਕਪੂਰ ਨੇ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਬੱਚਿਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਅੱਜ ਦੇ ਮੁਕਾਬਲੇ ਭਰੇ ਮਾਹੌਲ ਵਿੱਚ ਸਿੱਖਿਆ ਦਾ ਬਹੁਤ ਮਹੱਤਵ ਹੈ। ਇਸ ਲਈ ਜੀਵਨ ਵਿਚ ਸਫਲ ਨਾਗਰਿਕ ਬਣਨ ਲਈ ਪੂਰੀ ਲਗਨ ਦੇ ਨਾਲ ਪੜ੍ਹਾਈ ਕੀਤੀ ਜਾਵੇ

48 Views