ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਵਿਖੇ ਲਗਾਇਆ ਦੰਦਾਂ ਅਤੇ ਜਬਾੜਿਆਂ ਦਾ 429ਵਾਂ ਫਰੀ ਕੈਂਪ
ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਵਿਖੇ ਲਗਾਇਆ ਦੰਦਾਂ ਅਤੇ ਜਬਾੜਿਆਂ ਦਾ 429ਵਾਂ ਫਰੀ ਕੈਂਪ
135 ਮਰੀਜਾਂ ਦੀ ਕੀਤੀ ਜਾਂਚ
7 ਨਵੇਂ ਤਿਆਰ ਜਬਾੜੇ ਵੀ ਵੰਡੇ
ਫਗਵਾੜਾ (ਡਾ ਰਮਨ / ਹਰਦਿਆਲ ਸਿੰਘ ਸੰਧੂ ) ਉਦਯੋਗਪਤੀ ਕੇ.ਕੇ. ਸਰਦਾਨਾ ਦੀ ਸਰਪ੍ਰਸਤੀ ਹੇਠ ਸਥਾਨਕ ਗੁਰੂ ਹਰਗੋਬਿੰਦ ਨਗਰ ਵਿੱਚ ਚਲਾਏ ਜਾ ਰਹੇ ਬਲੱਡ ਬੈਂਕ ਵਿਖੇ ਮਾਤਾ ਠਾਕੁਰ ਦੇਵੀ ਅਤੇ ਨਾਨਕ ਚੰਦ ਸੇਠੀ ਦੀ ਮਿੱਠੀ ਯਾਦ ਨੂੰ ਸਮਰਪਿਤ 429ਵਾਂ ਦੰਦਾਂ ਅਤੇ ਜਬਾੜਿਆਂ ਦਾ ਫਰੀ ਕੈਂਪ ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਦੇਖ-ਰੇਖ ਹੇਠ ਲਗਾਇਆ ਗਿਆ। ਜਿਸ ਦਾ ਉਦਘਾਟਨ ਬਤੌਰ ਮੁੱਖ ਮਹਿਮਾਨ ਪਹੁੰਚੇ ਫਾਈਨ ਸਵਿਚ ਐਂਡ ਗਿਅਰਜ ਦੇ ਡਾਇਰੈਕਟਰ ਅਨੀਤਾ ਸੇਠੀ ਨੇ ਦੀਪ ਰੌਸ਼ਨ ਕਰਕੇ ਕੀਤਾ। ਇਸ ਦੌਰਾਨ ਰੋਟਰੀ ਇੰਟਰਨੈਸ਼ਨਲ ਦੇ ਸਾਬਕਾ ਗਵਰਨਰ ਸਤਪਾਲ ਸੇਠੀ ਗੈਸਟ ਆਫ ਆਨਰ ਵਜੋਂ ਮੋਜੂਦ ਰਹੇ। ਪਤਵੰਤਿਆਂ ਨੇ ਬਲੱਡ ਬੈਂਕ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਸ਼ਲਾਘਾ ਕਰਦਿਆਂ ਆਪਣੇ ਵਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਉਪਰੰਤ ਉਨ੍ਹਾਂ 7 ਲੋੜਵੰਦ ਬਜ਼ੁਰਗਾਂ ਨੂੰ ਨਵੇਂ ਤਿਆਰ ਕੀਤੇ ਜਬਾੜੇ ਵੀ ਭੇਟ ਕੀਤੇ। ਇਸ ਦੌਰਾਨ ਸੀ.ਐਮ.ਸੀ ਲੁਧਿਆਣਾ ਤੋਂ ਪਹੁੰਚੀ ਮਾਹਿਰ ਡਾਕਟਰਾਂ ਦੀ 25 ਮੈਂਬਰੀ ਮੋਬਾਈਲ ਟੀਮ ਨੇ 135 ਮਰੀਜ਼ਾਂ ਦੇ ਦੰਦਾਂ ਦੀ ਜਾਂਚ ਕੀਤੀ। ਲੋੜਵੰਦਾਂ ਦੇ ਦੰਦ ਸਾਫ਼ ਕੀਤੇ ਗਏ ਅਤੇ ਲੋੜ ਅਨੁਸਾਰ ਦਵਾਈਆਂ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਮਰੀਜ਼ਾਂ ਦੇ ਖਰਾਬ ਹੋਏ ਦੰਦਾਂ ਦੀ ਫਿਲਿੰਗ ਵੀ ਕੀਤੀ ਗਈ। ਕੈਂਪ ਦੌਰਾਨ ਨਵੇਂ ਜਬਾੜੇ ਬਣਾਉਣ ਦੀ ਅਗਲੀ ਪ੍ਰਕਿਰਿਆ ਨੂੰ ਵੀ ਨੇਪਰੇ ਚਾੜਿਆ ਗਿਆ। ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਅਗਲਾ ਕੈਂਪ 1 ਜੂਨ ਨੂੰ ਵੋਟਾਂ ਅਤੇ 2 ਜੂਨ ਨੂੰ ਐਤਵਾਰ ਦੀ ਛੁੱਟੀ ਹੋਣ ਕਰਕੇ 3 ਜੂਨ ਦਿਨ ਸੋਮਵਾਰ ਨੂੰ ਲਗਾਇਆ ਜਾਵੇਗਾ। ਦੰਦਾਂ ਦੀਆਂ ਬਿਮਾਰੀਆਂ ਤੋਂ ਪੀੜਤ ਲੋੜਵੰਦ ਮਰੀਜ਼ ਕੈਂਪ ਦਾ ਲਾਭ ਲੈ ਸਕਦੇ ਹਨ। ਇਸ ਮੌਕੇ ਗੁਲਾਬ ਸਿੰਘ ਠਾਕੁਰ, ਮੋਹਨ ਲਾਲ ਤਨੇਜਾ, ਗੁਲਸ਼ਨ ਕਪੂਰ, ਅਮਰਜੀਤ ਡਾਂਗ, ਰੂਪ ਲਾਲ, ਕ੍ਰਿਸ਼ਨ ਕੁਮਾਰ ਆਦਿ ਹਾਜਰ ਸਨ

