ਪ੍ਰਿਤਪਾਲ ਕੌਰ ਤੁਲੀ ਨੇ ਰਾਜਵਿੰਦਰ ਕੌਰ ਥਿਆੜਾ ਨਾਲ ਫਗਵਾੜਾ ਦੇ ਸਿਆਸੀ ਸਮੀਕਰਨਾਂ ਬਾਰੇ ਕੀਤੀ ਚਰਚਾ

ਪ੍ਰਿਤਪਾਲ ਕੌਰ ਤੁਲੀ ਨੇ ਰਾਜਵਿੰਦਰ ਕੌਰ ਥਿਆੜਾ ਨਾਲ ਫਗਵਾੜਾ ਦੇ ਸਿਆਸੀ ਸਮੀਕਰਨਾਂ ਬਾਰੇ ਕੀਤੀ ਚਰਚਾ

ਕਿਹਾ: ਫਗਵਾੜਾ ਤੋਂ ਵੱਡੀ ਲੀਡ ਤੈਅ ਕਰੇਗੀ ਡਾ. ਚੱਬੇਵਾਲ ਦੀ ਜਿੱਤ

ਫਗਵਾੜਾ ( ਡਾ ਰਮਨ / ਹਰਦਿਆਲ ਸਿੰਘ ਸੰਧੂ ) ਸੀਨੀਅਰ ਮਹਿਲਾ ਆਪ ਆਗੂ ਪ੍ਰਿਤਪਾਲ ਕੌਰ ਤੁਲੀ ਨੇ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਪਾਰਟੀ ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ ਦੇ ਚੋਣ ਦਫ਼ਤਰ ਦਾ ਉਦਘਾਟਨ ਕਰਨ ਲਈ ਫਗਵਾੜਾ ਪਹੁੰਚੀ ਦੋਆਬਾ ਜ਼ੋਨ ਦੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਥਿਆੜਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਆਮ ਆਦਮੀ ਪਾਰਟੀ ਜ਼ਿਲ੍ਹਾ ਕਪੂਰਥਲਾ ਦੀ ਪ੍ਰਧਾਨ ਲਲਿਤ ਸਕਲਾਨੀ ਦੀ ਹਾਜ਼ਰੀ ਵਿੱਚ ਸ੍ਰੀਮਤੀ ਥਿਆੜਾ ਨਾਲ ਫਗਵਾੜਾ ਦੇ ਸਿਆਸੀ ਸਮੀਕਰਨਾਂ ਬਾਰੇ ਚਰਚਾ ਕੀਤੀ ਅਤੇ ਉਨ੍ਹਾਂ ਨੂੰ ਦੱਸਿਆ ਕਿ ਡਾ. ਚੱਬੇਵਾਲ ਦੀ ਸਥਿਤੀ ਫਗਵਾੜਾ ਹਲਕੇ ਵਿਚ ਕਾਫੀ ਮਜ਼ਬੂਤ ਹੈ। ਇਸ ਵਾਰ ਫਗਵਾੜਾ ਵਿੱਚ ਡਾ. ਚੱਬੇਵਾਲ ਨੂੰ ਨਿਰਣਾਇਕ ਲੀਡ ਮਿਲਣ ਜਾ ਰਹੀ ਹੈ। ਜੋ ਅਖੀਰ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਆਪ ਪਾਰਟੀ ਦੀ ਜਿੱਤ ਯਕੀਨੀ ਬਣਾਵੇਗੀ। ਰਾਜਵਿੰਦਰ ਕੌਰ ਥਿਆੜਾ ਨੇ ਪ੍ਰਿਤਪਾਲ ਕੌਰ ਤੁਲੀ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਅਪੀਲ ਕੀਤੀ ਕਿ ਹਰੇਕ ਵਾਰਡ ਅਤੇ ਹਰ ਗਲੀ ਦੀਆਂ ਔਰਤਾਂ ਨੂੰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਭਗਵੰਤ ਮਾਨ ਸਰਕਾਰ ਦੀਆਂ ਪਿਛਲੇ ਢਾਈ ਸਾਲਾਂ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਉਂਦੇ ਹੋਏ ਡਾ. ਰਾਜ ਕੁਮਾਰ ਚੱਬੇਵਾਲ ਦੇ ਹੱਕ ਵਿੱਚ ਵੋਟ ਪਾਉਣ ਲਈ ਪ੍ਰੇਰਿਆ ਜਾਵੇ। ਪ੍ਰੀਤਪਾਲ ਕੌਰ ਤੁਲੀ ਨੇ ਵੀ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਡਾ. ਚੱਬੇਵਾਲ ਦੀ ਚੋਣ ਮੁਹਿੰਮ ਨੂੰ ਆਉਂਦੇ ਦਿਨਾਂ ਵਿਚ ਹੋਰ ਤੇਜ਼ ਕੀਤਾ ਜਾਵੇਗਾ

109 Views