ਨਗਰ ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆ ਵੱਖ ਵੱਖ ਪਾਰਕਾ ਦੀ ਮੇਨਟੇਨੈਂਸ ਕਮੇਟੀਆਂ ਦੇ ਪ੍ਰਧਾਨ ਸਾਹਿਬਾਨਾਂ ਨਾਲ ਵਿਸ਼ੇਸ਼ ਮੀਟਿੰਗ
ਨਗਰ ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆ ਵੱਖ ਵੱਖ ਪਾਰਕਾ ਦੀ ਮੇਨਟੇਨੈਂਸ ਕਮੇਟੀਆਂ ਦੇ ਪ੍ਰਧਾਨ ਸਾਹਿਬਾਨਾਂ ਨਾਲ ਵਿਸ਼ੇਸ਼ ਮੀਟਿੰਗ
ਕਮੇਟੀ ਪ੍ਰਧਾਨਾ ਨੂੰ ਆ ਰਹੀਆਂ ਸਮੱਸਿਆਵਾਂ ਦੇ ਯੋਗ ਹੱਲ ਲਈ ਨਿਗਮ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਦਿਸ਼ਾ- ਨਿਰਦੇਸ਼ ਜਾਰੀ ਕੀਤੇ
ਫਗਵਾੜਾ ( ਡਾ ਰਮਨ ਹਰਦਿਆਲ ਸਿੰਘ ਸੰਧੂ )ਨਗਰ ਨਿਗਮ ਫਗਵਾੜਾ ਦੇ ਕਮਿਸ਼ਨਰ ਅਨੁਪਮ ਕਲੇਰ ਵੱਲੋਂ ਫਗਵਾੜਾ ਸ਼ਹਿਰ ਅੰਦਰ ਵਿੱਢੀ ਗਈ ਸਫਾਈ ਮੁਹਿੰਮ ਦੀ ਲਗਾਤਾਰਤਾ ਵਿੱਚ ਅੱਜ ਨਗਰ ਨਿਗਮ ਦੇ ਮੀਟਿੰਗ ਵਿੱਚ ਫਗਵਾੜਾ ਸ਼ਹਿਰ ਦੀਆਂ ਵੱਖ—ਵੱਖ ਪਾਰਕ ਮੇਨਟੇਨੈਂਸ ਕਮੇਟੀਆਂ ਦੇ ਪ੍ਰਧਾਨ ਸਾਹਿਬਾਨਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਸ਼੍ਰੀਮਤੀ ਕਲੇਰ ਨੇ ਦੱਸਿਆ ਕਿ ਸ਼ਹਿਰ ਦੀ ਸੁੰਦਰਤਾ ਅਤੇ ਸ਼ਹਿਰ ਨੂੰ ਹਰਾ—ਭਰਾ ਰੱਖਣ ਲਈ ਪਾਰਕ ਮੇਨਟੇਨੈਂਸ ਕਮੇਟੀਆਂ ਦਾ ਅਹਿਮ ਰੋਲ ਹੁੰਦਾ ਹੈ। ਮੀਟਿੰਗ ਵਿੱਚ ਉਨ੍ਹਾਂ ਸਮੂਹ ਹਾਜ਼ਰ ਆਏ ਪ੍ਰਧਾਨ ਸਾਹਿਬਾਨਾਂ ਨੂੰ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਵੀ ਸੁਣਿਆ ਅਤੇ ਸਮੱਸਿਆਵਾਂ ਦੇ ਯੋਗ ਹੱਲ ਲਈ ਨਿਗਮ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਦਿਸ਼ਾ—ਨਿਰਦੇਸ਼ ਜਾਰੀ ਕੀਤੇ ਅਤੇ ਕਮੇਟੀਆਂ ਦੇ ਪ੍ਰਧਾਨ ਸਾਹਿਬਾਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਉਠਾਈਆਂ ਗਈਆਂ ਸਮੱਸਿਆਵਾਂ ਦੇ ਹੱਲ ਲਈ ਨਗਰ ਨਿਗਮ ਪਹਿਲ ਦੇ ਆਧਾਰ ਤੇ ਕੰਮ ਕਰੇਗਾ। ਸ਼੍ਰੀਮਤੀ ਕਲੇਰ ਨੇ ਕਿਹਾ ਕਿ ਸ਼ਹਿਰਵਾਸੀਆਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ਤੇ ਕਰਨਾ ਅਤੇ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਹੋਰ ਬੇਹਤਰ ਬਣਾਉਣ ਲਈ ਨਗਰ ਨਿਗਮ ਪ੍ਰਸ਼ਾਸ਼ਨ ਵਚਨਬੱਧ ਹੈ। ਉਨ੍ਹਾਂ ਸ਼ਹਿਰਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਆਪਣੇ ਬੱਚਿਆਂ ਸਮੇਤ ਆਪਣੇ ਨਜ਼ਦੀਕੀ ਪਾਰਕਾਂ ਵਿੱਚ ਸਵੇਰੇ—ਸ਼ਾਮ ਜ਼ਰੂਰ ਵਿਜ਼ਿਟ ਕੀਤਾ ਜਾਵੇ ਅਤੇ ਪਾਰਕਾਂ ਦੀ ਸਾਫ—ਸਫਾਈ ਲਈ ਨਿਗਮ ਪ੍ਰਸ਼ਾਸ਼ਨ ਦਾ ਸਹਿਯੋਗ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਕੁਲਪ੍ਰੀਤ ਸਿੰਘ, ਨਿਗਰਾਨ ਇੰਜੀਨੀਅਰ ਰਜਿੰਦਰ ਚੌਪੜਾ, ਐਕਸੀਅਨ ਬਲਵਿੰਦਰ ਸਿੰਘ, ਐੱਮ.ਆਈ.ਐੱਸ. ਸੰਨੀ ਗੁਪਤਾ ਹਾਜ਼ਰ ਸਨ। ਇਸ ਮੀਟਿੰਗ ਵਿੱਚ ਹਾਜ਼ਰ ਆਏ ਫਗਵਾੜਾ ਸ਼ਹਿਰ ਦੇ ਵੱਖ—ਵੱਖ ਪਾਰਕਸ ਮੇਨਟੇਨੈਂਸ ਕਮੇਟੀ ਦੇ ਪ੍ਰਧਾਨ ਸਾਹਿਬਾਨਾਂ ਨੇ ਇਕਸੁਰ ਵਿੱਚ ਸ਼੍ਰੀਮਤੀ ਕਲੇਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਕਿ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਨਿਗਮ ਕਮਿਸ਼ਨਰ ਵੱਲੋਂ ਪਾਰਕਾਂ ਦੀ ਸਫਾਈ ਲਈ ਠੋਸ ਕਦਮ ਉਠਾਏ ਜਾ ਰਹੇ ਹਨ ਅਤੇ ਅਜਿਹੀਆਂ ਮੀਟਿੰਗਾਂ ਭਵਿੱਖ ਵਿੱਚ ਹੁੰਦੀਆਂ ਰਹਿਣ ਤਾਂ ਸ਼ਹਿਰ ਦੀ ਸੁੰਦਰਤਾ ਨੂੰ ਹੋਰ ਬੇਹਤਰ ਬਣਾਇਆ ਜਾ ਸਕਦਾ ਹੈ

