ਸਵੀਪ ਤਹਿਤ ਦਿਵਿਆਂਗ ਵੋਟਰਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਪ੍ਰੇਰਿਆ
ਸਵੀਪ ਤਹਿਤ ਦਿਵਿਆਂਗ ਵੋਟਰਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਪ੍ਰੇਰਿਆ
ਸਹਾਇਕ ਕਮਿਸ਼ਨਰ ਦੀ ਅਗਵਾਈ ‘ਚ ਸਵੀਪ ਟੀਮ ਨੇ ਗੁਰੂ ਨਾਨਕ ਮਿਸ਼ਨ ਨੇਤਰਹੀਣ ਬਿਰਧ ਆਸ਼ਰਮ ‘ਚ ਕੀਤਾ ਜਾਗਰੂਕਤਾ ਪ੍ਰੋਗਰਾਮ
ਫਗਵਾੜਾ ( ਡਾ ਰਮਨ ਹਰਦਿਆਲ ਸਿੰਘ ਸੰਧੂ )ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਧਿਕਾਰੀ ਅਮਿਤ ਕੁਮਾਰ ਪੰਚਾਲ ਦੇ ਨਿਰਦੇਸ਼ਾਂ ‘ਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਚੱਲ ਰਹੀਆਂ ਜਾਗਰੂਕਤਾ ਗਤੀਵਿਧੀਆਂ ਤਹਿਤ ਅੱਜ ਸਵੀਪ ਟੀਮ ਵਲੋੰ ਸਥਾਨਕ ਹਾਈਵੇਅ ‘ਤੇ ਸਥਿਤ ਗੁਰੂ ਨਾਨਕ ਮਿਸ਼ਨ ਨੇਤਰਹੀਣ ਬਿਰਧ ਆਸ਼ਰਮ ਵਿਖੇ ਦਿਵਿਆਂਗ ਵੋਟਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ ਸਵੀਪ ਸਰਗਰਮੀਆਂ ਦੇ ਨੋਡਲ ਅਧਿਕਾਰੀ ਤੇ ਸਹਾਇਕ ਕਮਿਸ਼ਨਰ (ਜ) ਕਿਰਨ ਸ਼ਰਮਾ ਨੇ ਦੱਸਿਆ ਆਸ਼ਰਮ ਵਿਖੇ ਕੁੱਲ 29 ਦਿਵਿਆਂਗ ਵੋਟਰਾਂ ਦੀ ਵੋਟ ਬਣੀ ਹੋਈ ਹੈ ਜਿੰਨ੍ਹਾਂ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਵੀਪ ਟੀਮ ਵੱਲੋਂ ਇਨ੍ਹਾਂ ਵੋਟਰਾਂ ਨੂੰ ਵੋਟਾਂ ਦੇ ਸ਼ਡਿਊਲ ਬਾਰੇ ਜਾਣਕਾਰੀ ਦਿੰਦਿਆਂ ਤਾਕੀਦ ਕੀਤੀ ਗਈ ਕਿ ਲੋਕਤੰਤਰ ਪ੍ਰਣਾਲੀ ਦੀ ਹੋਰ ਮਜ਼ਬੂਤੀ ਲਈ ਵੋਟ ਪਾਉਣੀ ਬਹੁਤ ਲਾਜ਼ਮੀ ਹੈ । ਉਨ੍ਹਾਂ ਨੇ ਦਿਵਿਯਾਂਗ ਵੋਟਰਾਂ ਨੂੰ ਸੱਦਾ ਦਿੱਤਾ ਕਿ ਵਿਟ ਪਾ ਕੇ ਉਹ ਲੋਕਤੰਤਰ ਦੇ ਇਸ ਵੱਡੇ ਪਰਵ ਵਿਚ ਸਰਗਰਮ ਭਾਈਵਾਲ਼ ਬਨਣ ਸਵੀਪ ਟੀਮ ਵੱਲੋਂ ਭਾਰਤ ਚੋਣ ਕਮਿਸ਼ਨ ਦੀ ਦਿਵਿਆਂਗ ਵੋਟਰਾਂ ਲਈ ਸਕਸ਼ਮ ਐਪ ਬਾਰੇ ਵੀ ਜਾਣਕਾਰੀ ਦਿੱਤੀ ਗਈ। ਸਹਾਇਕ ਕਮਿਸ਼ਨਰ ਨੇ ਵੋਟਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਜਿਲਾ ਪ੍ਰਸ਼ਾਸਨ ਵੱਲੋਂ ਵੋਟਰਾਂ ਦੀ ਸਹੂਲਤ ਲਈ ਸਾਰੇ 791 ਪੋਲਿੰਗ ਸਟੇਸ਼ਨਾਂ ‘ਤੇ ਢੁੱਕਵੇਂ ਇੰਤਜਾਮ ਕੀਤੇ ਗਏ ਹਨ । ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵਲੋਂ ਹਰ ਇੱਕ ਪੋਲਿੰਗ ਸਟੇਸ਼ਨ ‘ਤੇ 2-2 ਵਲੰਟੀਅਰ ਤਾਇਨਾਤ ਕੀਤੇ ਜਾਣਗੇ ਤਾਂ ਜੋ ਲੋੜਵੰਦ ਵੋਟਰਾਂ ਦੀ ਸਹਾਇਤਾ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਦਿਵਿਆਂਗ ਵੋਟਰਾਂ ਨੇ ਵੋਟ ਪਾਉਣ ਦਾ ਅਹਿਦ ਵੀ ਲਿਆ

