ਵਾਰਡ ਨੰਬਰ 50 ਵਿਖੇ ਯਾਮਿਨੀ ਗੋਮਰ ਦੇ ਹੱਕ ਵਿੱਚ ਰੱਖੀ ਮੀਟਿੰਗ ਦੌਰਾਨ ਕਾਂਗਰਸ ਦੀਆ ਲੋਕ ਹਿੱਤ ਨਿਤਿਆ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ
ਵਾਰਡ ਨੰਬਰ 50 ਵਿਖੇ ਯਾਮਿਨੀ ਗੋਮਰ ਦੇ ਹੱਕ ਵਿੱਚ ਰੱਖੀ ਮੀਟਿੰਗ ਦੌਰਾਨ ਕਾਂਗਰਸ ਦੀਆ ਲੋਕ ਹਿੱਤ ਨਿਤਿਆ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ
ਯਾਮਿਨੀ ਗੋਮਰ ਭਾਰੀ ਬਹੁਮਤ ਨਾਲ ਜਿੱਤ ਹਾਸਿਲ ਕਰੇਗੀ : ਵਿਕਰਮ ਸਿੰਘ
ਫਗਵਾੜਾ ( ਡਾ ਰਮਨ ) ਹਲਕਾ ਹੁਸ਼ਿਆਰਪੁਰ ਤੋਂ ਕਾਂਗਰਸੀ ਉਮੀਦਵਾਰ ਯਾਮਿਨੀ ਗੋਮਰ ਦੇ ਹੱਕ ਵਿੱਚ ਵਾਰਡ ਨੰਬਰ 50 ਵਿਖੇ ਕਾਂਗਰਸ ਦੇ ਸੀਨੀਅਰ ਆਗੂ ਵਿਕਰਮ ਸਿੰਘ ਦੀ ਯੋਗ ਅਗਵਾਈ ਹੇਠ ਉਨ੍ਹਾਂ ਦੇ ਗ੍ਰਹਿ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿੱਚ ਹਲਕਾ ਵਿਧਾਇਕ ਸ੍ਰ ਬਲਵਿੰਦਰ ਸਿੰਘ ਧਾਲੀਵਾਲ ਨੇ ਸ਼ਿਰਕਤ ਕਰ ਆਖਿਆ ਕਿ ਆਮ ਆਦਮੀ ਪਾਰਟੀ ਤੋਂ ਪੰਜਾਬ ਵਾਸੀਆਂ ਦਾ ਮੋਹ ਪੂਰੀ ਤਰ੍ਹਾਂ ਭੰਗ ਹੋ ਚੁੱਕਾ ਹੈ ਉਨ੍ਹਾਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਅੰਦਰ ਹੋ ਰਹੀਆਂ 1 ਜੂਨ ਨੂੰ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਮੈਡਮ ਯਾਮਿਨੀ ਗੋਮਰ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਸਫਲ ਬਣਾਉਣ ਵਿਕਰਮ ਸਿੰਘ ਨੇ ਅਪਣੇ ਸੰਬੋਧਨ ਚ ਬੋਲਦਿਆਂ ਆਖਿਆ ਕਿ ਆਮ ਆਦਮੀ ਪਾਰਟੀ ਤੋਂ ਲੋਕ ਦੁਖੀ ਹੋ ਕੇ ਕਾਂਗਰਸ ਪਾਰਟੀ ਵਿੱਚ ਧੜਾਧੜ ਸ਼ਾਮਿਲ ਹੋ ਰਹੇ ਹਨ ਉਨ੍ਹਾਂ ਕਿਹਾ ਕਿ ਕਾਂਗਰਸ ਹੀ ਇੱਕ ਅਜਿਹੀ ਪਾਰਟੀ ਹੈ ਜੋ ਸਭ ਧਰਮਾਂ ਦਾ ਮਾਣ ਸਤਿਕਾਰ ਕਰਦੀ ਤੇ ਹਰ ਵਰਗ ਨੂੰ ਨਾਲ ਲੈ ਕੇ ਚੱਲਦੀ ਹੈ ਇਸ ਮੌਕੇ ਨਰਿੰਦਰ ਸਿੰਘ , ਹੰਸ ਰਾਜ , ਸਰਦਾਰੀ ਲਾਲ , ਗੁਰਪ੍ਰੀਤ ਸਿੰਘ , ਫਤਿਹ ਸਿੰਘ , ਦੇਸ ਰਾਜ , ਮੇਵਾ ਸਿੰਘ , ਗੁਰਚਰਨਜੀਤ ਸਿੰਘ , ਤਰਲੋਚਨ ਸਿੰਘ , ਅਸ਼ੋਕ ਦੁੱਗਲ , ਅਨਿਲ ਸਿੰਗਲਾ , ਬਲਦੇਵ ਸਿੰਘ , ਗੁਰਮੇਲ ਸਿੰਘ , ਪ੍ਰਵੀਨ ਕੁਮਾਰ , ਸਫ਼ਰੀ ਰਾਮ ਸ਼ਰਮਾ , ਆਦਿ ਵਲੋਂ ਕਾਂਗਰਸ ਪਾਰਟੀ ਦੀਆਂ ਲੋਕ ਹਿੱਤ ਨਿਤਿਆ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ

