ਦੇਸ਼ ਵਿਚ ਕਾਂਗਰਸ ਪਾਰਟੀ ਨੇ ਰਾਜ ਨਹੀਂ ਕੀਤਾ ਲੋਕਾਂ ਦੀ ਸੇਵਾ ਕੀਤੀ ਹੈ : ਬਿਕਰਮ ਸਿੰਘ

ਦੇਸ਼ ਵਿਚ ਕਾਂਗਰਸ ਪਾਰਟੀ ਨੇ ਰਾਜ ਨਹੀਂ ਕੀਤਾ ਲੋਕਾਂ ਦੀ ਸੇਵਾ ਕੀਤੀ ਹੈ : ਬਿਕਰਮ ਸਿੰਘ

ਫਗਵਾੜਾ ( ਡਾ ਰਮਨ ) ਦੇਸ਼ ਵਿਚ ਕਾਂਗਰਸ ਪਾਰਟੀ ਨੇ ਰਾਜ ਨਹੀਂ ਕੀਤਾ ਲੋਕਾਂ ਦੀ ਸੇਵਾ ਕੀਤੀ ਹੈ ਗਰੀਬ ਲੋਕਾਂ ਨੇ ਕਾਂਗਰਸ ਪਾਰਟੀ ਨੂੰ ਮਾਂ ਦਾ ਰੁਤਬਾ ਦਿੱਤਾ ਹੋਇਆ ਹੈ ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਬਿਕਰਮ ਸਿੰਘ ਨੇ ਇਕ ਵਿਸ਼ੇਸ਼ ਮੁਲਾਕਾਤ ਦੌਰਾਨ ਕਹੇ ਉਨਾਂ ਕਿਹਾ ਕਿ ਕਾਂਗਰਸ ਪਾਰਟੀ ਜਦੋਂ ਵੀ ਸੱਤਾ ਵਿਚ ਆਈ ਗਰੀਬ ਲੋਕਾਂ ਨੂੰ ਤੋਹਫਿਆਂ ਦੇ ਰੂਪ ਵਿਚ ਵੱਡੀਆਂ ਗ੍ਰਾਂਟਾਂ ਦੇ ਨਿਵਾਜਿਆ ਸੀ ਪਿਛਲੇ ਸਮੇਂ ਵਿਚ ਜਦੋਂ ਕਾਂਗਰਸ ਸਰਕਾਰ ਬਣੀ ਤਾਂ ਪੰਜਾਬ ਵਿਚ ਲੋਕਾਂ ਨੂੰ ਬਹੁਤ ਵੱਡੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ 2017 ਤੋਂ 2022 ਤੱਕ ਬਣੀ ਕਾਂਗਰਸ ਸਰਕਾਰ ਦੇ ਅਖੀਰਲੇ ਤਿੰਨਾਂ ਮਹੀਨਿਆਂ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਾਜਪਾ, ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਆਮ ਆਦਮੀ ਪਾਰਟੀ ਨੂੰ ਇਹ ਸਾਬਤ ਕਰ ਦਿੱਤਾ ਸੀ ਕਿ ਆਮ ਆਦਮੀ ਕੀ ਹੁੰਦਾ ਹੈ ਉਸ ਸਮੇਂ ਚਰਨਜੀਤ ਸਿੰਘ ਚੰਨੀ ਹਰੇਕ ਵਿਅਕਤੀ ਨਾਲ ਫੋਨ ਤੇ ਗੱਲ ਕਰਨ ਉਪਰੰਤ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਤੁਰੰਤ ਨਿਪਟਾਰਾ ਕਰਦੇ ਸਨ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਯਾਮਿਨੀ ਗੋਮਰ ਦੇ ਹੱਕ ਵਿੱਚ ਡੋਰ ਟੋ ਡੋਰ ਚੋਣ ਪ੍ਚਾਰ ਕੀਤਾ ਜਾ ਰਿਹਾ ਹੈ ਜਿਸ ਤੋਂ ਲੋਕ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਉਹ ਇਸ ਵਾਰ ਯਾਮਿਨੀ ਗੋਮਰ ਨੂੰ ਹੀ ਵੋਟ ਦੇਣਗੇ ਸਾਨੂੰ ਉਨ੍ਹਾਂ ਨੂੰ ਵੱਧ ਤੋਂ ਵੱਧ ਵੋਟਾਂ ਪਵਾ ਕੇ ਸਾਥ ਦੇਣ ਚਾਹੀਦਾ ਹੈ ਤਾਂ ਜੋ ਉਹ ਜਿੱਤ ਕੇ ਲੋਕ ਸਭਾ ਦਾ ਮੈਂਬਰ ਬਣ ਕੇ ਸੰਸਦ ਵਿਚ ਸਾਡੀ ਉਠਾ ਸਕਣ

46 Views