ਚੋਰੀ ਸ਼ੁਦਾ ਮੋਟਰ ਸਾਈਕਲਾ ਸਮੇਤ 5 ਦੋਸੀ ਗ੍ਰਿਫਤਾਰ
ਚੋਰੀ ਸ਼ੁਦਾ ਮੋਟਰ ਸਾਈਕਲਾ ਸਮੇਤ 5 ਦੋਸੀ ਗ੍ਰਿਫਤਾਰ
ਫਗਵਾੜਾ ( ਡਾ ਰਮਨ ਹਰਦਿਆਲ ਸਿੰਘ ਸੰਧੂ ) ਵਤਸਲਾ ਗੁਪਤਾ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾ ਤਹਿਤ ਸ੍ਰੀਮਤੀ ਰੁਪਿੰਦਰ ਕੌਰ ਭੱਟੀ ਪੁਲਿਸ ਕਪਤਾਨ ਫਗਵਾੜਾ,ਅਤੇ ਸ੍ਰੀ ਜਸਪ੍ਰੀਤ ਸਿੰਘ ਉਪ ਪੁਲਿਸ ਕਪਤਾਨ ਸਬ ਡਵੀਜਨ ਫਗਵਾੜਾ ਦੀ ਯੋਗ ਅਗਵਾਈ ਵਿੱਚ ਇੰਸਪੈਕਟਰ ਜਤਿੰਦਰ ਕੁਮਾਰ ਮੁੱਖ ਅਫਸਰ ਥਾਣਾ ਸਿਟੀ ਫਗਵਾੜਾ ਵਲੋ ਮਾੜੇ ਅਨਸਰਾ, ਲੁੱਟਾ ਖੋਹਾ/ਚੋਰੀਆ ਕਰਨ ਵਾਲੇ ਵਿਅਕਤੀਆਂ ਦੇ ਖਿਲਾਫ ਸਪੈਸ਼ਲ ਮੁਹਿੰਮ ਚਲਾਈ ਗਈ ਹੈ ਚੋਰੀਆ ਕਰਨ ਵਾਲੇ ਵਿਅਕਤੀਆ ਦੇ ਖਿਲਾਫ ਵਿੱਢੀ ਗਈ ਸਪੈਸ਼ਲ ਮੁਹਿੰਮ ਅਧੀਨ 5 ਮੈਂਬਰ ਨੂੰ ਗ੍ਰਿਫਤਾਰ ਕਰਕੇ ਉਹਨਾ ਪਾਸੋ ਚੋਰੀ ਸ਼ੁਦਾ ਮੋਟਰ ਸਾਈਕਲ ਬਰਾਮਦ ਕੀਤੇ ਗਏ ਹਨ
ਮੁੱਕਦਮਾ ਨੰਬਰ 114 ਮਿਤੀ 26.05.2024 ਅ/ਧ 379,411 ਭ .ਦ ਥਾਣਾ ਸਿਟੀ ਫਗਵਾੜਾ ਜ਼ਿਲ੍ਹਾ ਕਪੂਰਥਲਾ ਜੋ ਏ.ਐਸ.ਆਈ ਹਰਦੀਪ ਸਿੰਘ ਨੰਬਰ 22/ਕਪੂ: ਵਲੋ ਦਰਜ ਰਜਿਸਟਰ ਕਰਵਾਇਆ ਕਿ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਤਲਾਸ਼ ਭੈੜੇ ਪੁਰਸ਼ਾਂ ਦੇ ਹਰਗੋਬਿੰਦ ਨਗਰ ਫਗਵਾੜਾ ਮੋਜੂਦ ਸੀ ਕਿ ਮੁੱਖਬਰ ਖਾਸ ਨੇ ਇਤਲਾਹ ਦਿੱਤੀ ਕਿ ਹੈਰੀ ਪੁੱਤਰ ਸੰਤੋਖ ਰਾਮ ਵਾਸੀ ਪਿੰਡ ਸੂਰਜਾ ਥਾਣਾ ਗੁਰਾਇਆ ਜਿਲਾ ਜਲੰਧਰ ਜੋ ਕਿ ਨਸ਼ੇੜੀ ਕਿਸਮ ਦਾ ਆਦਮੀ ਹੈ ਤੇ ਮੋਟਰ ਸਾਈਕਲ ਚੋਰੀ ਕਰਨ ਦਾ ਆਦੀ ਹੈ ਜੋ ਅੱਜ ਵੀ ਚੋਰੀ ਕਾਲੇ ਰੰਗ ਦੇ ਮੋਟਰ ਸਾਈਕਲ ਬਿਨਾ ਨੰਬਰੀ ਸਪਲੈਡਰ ਪਰ ਗੁਰਾਇਆ ਦੀ ਤਰਫੋ ਫਗਵਾੜਾ ਨੂੰ ਆ ਰਿਹਾ ਹੈ ਜੇਕਰ ਸਟੈਨ ਆਟੋ ਦੇ ਸਾਹਮਣੇ ਜੀ ਟੀ ਰੋਡ ਫਗਵਾੜਾ ਵਿਖੇ ਨਾਕਾਬੰਦੀ ਕੀਤੀ ਜਾਵੇ ਤਾ ਚੋਰੀ ਦੇ ਮੋਟਰ ਸਾਈਕਲ ਸਮੇਤ ਕਾਬੂ ਆ ਸਕਦਾ ਹੈ ਜਿਸ ਤੇ ਮੁਖਬਰ ਖਾਸ ਦੀ ਇਤਲਾਹ ਤੇ ਮੁੱਕਦਮਾ ਦਰਜ ਰਜਿਸਟਰ ਕਰਕੇ ਦੋਸ਼ੀ ਹੈਰੀ ਉਕਤ ਨੂੰ ਚੋਰੀ ਦੇ ਬਿਨਾ ਨੰਬਰੀ ਮੋਟਰ ਸਾਈਕਲ ਸਪਲੈਡਰ ਸਮੇਤ ਨਾਕਾਬੰਦੀ ਦੌਰਾਨ ਕਾਬੂ ਕੀਤਾ ਗਿਆ ਤੇ ਇਸ ਪਾਸੋ ਸਖਤੀ ਨਾਲ ਪੁੱਛਗਿੱਛ ਕਰਨ ਤੇ ਇਸਨੇ ਦੱਸਿਆ ਕਿ ਉਸ ਨਾਲ ਜਸਪ੍ਰੀਤ ਰਾਮ ਉਰਫ ਜੱਸੀ ਪੁੱਤਰ ਬਲਵੀਰ ਰਾਮ ਵਾਸੀ ਪੱਤੀ ਗਾਊਕੀ ਰੁੜਕਾ ਕਲਾ ਥਾਣਾ ਗੁਰਾਇਆ ਜਿਲਾ ਜਲੰਧਰ, ਤੀਰਥ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਪਿੰਡ ਜੰਡ ਥਾਣਾ ਗੁਰਾਇਆ ਜਿਲਾ ਜਲੰਧਰ, ਵਿੱਕੀ ਯਾਦਵ ਉਰਫ ਗਾਊਡਰ ਪੁੱਤਰ ਲਾਲ ਬਾਬੂ ਯਾਦਵ ਵਾਸੀ ਗਲੀ ਨੰਬਰ 5 ਨਿਊ ਸਤਨਾਮਪੁਰਾ ਫਗਵਾੜਾ, ਗਗਨਦੀਪ ਉਰਫ ਗੇਰੀ ਪੁੱਤਰ ਸਰਨਾ ਰਾਮ ਵਾਸੀ ਪਿੰਡ ਸੂਰਜਾ ਥਾਣਾ ਗੁਰਾਇਆ ਜਿਲਾ ਜਲੰਧਰ ਨੂੰ ਨਾਮਜਦ ਕਰਕੇ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ ਤੇ ਇਹਨਾ ਪਾਸੋ 7 ਮੋਟਰ ਸਾਈਕਲ ਬਿਨਾ ਨੰਬਰੀ ਬਰਾਮਦ ਹੋਏ ਹਨ। ਦੋਸ਼ੀਆ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਦੋਸ਼ੀਆਨ ਉਕਤਾਨ ਪਾਸੋ ਹੋਰ ਕੀਤੀਆ ਚੋਰੀਆ ਸਬੰਧੀ ਹੋਰ ਵੀ ਕਈ ਸਨਸਨੀ ਖੁਲਾਸੇ ਹੋਣ ਦੀ ਸੰਭਾਵਨਾ ਹੈ

