ਸਿੱਖਿਆ ਕ੍ਰਾਂਤੀ ਨੂੰ ਮਿਲੀ ਨਵੀਂ ਰਫ਼ਤਾਰ: ਮੰਤਰੀ ਮੋਹਿੰਦਰ ਭਗਤ ਵੱਲੋਂ ਜਲੰਧਰ ਵੈਸਟ ਵਿੱਚ ਸਮਾਰਟ ਕਲਾਸਰੂਮ ਪ੍ਰੋਜੈਕਟ ਦਾ ਉਦਘਾਟਨ
ਸਿੱਖਿਆ ਕ੍ਰਾਂਤੀ ਨੂੰ ਮਿਲੀ ਨਵੀਂ ਰਫ਼ਤਾਰ: ਮੰਤਰੀ ਮੋਹਿੰਦਰ ਭਗਤ ਵੱਲੋਂ ਜਲੰਧਰ ਵੈਸਟ ਵਿੱਚ ਸਮਾਰਟ ਕਲਾਸਰੂਮ ਪ੍ਰੋਜੈਕਟ ਦਾ ਉਦਘਾਟਨ
ਜਲੰਧਰ ( ਵਰਿੰਦਰ ਸਿੰਘ )
ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਸਿੱਖਿਆ ਦੇ ਪੱਧਰ ਨੂੰ ਆਧੁਨਿਕ ਅਤੇ ਗੁਣਵੱਤਾਪੂਰਨ ਬਣਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ ‘ਸਿੱਖਿਆ ਕ੍ਰਾਂਤੀ’ ਅਭਿਆਨ ਤਹਿਤ ਅੱਜ ਜਲੰਧਰ ਵੈਸਟ ਖੇਤਰ ਵਿੱਚ ਇਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਗਿਆ। ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਸੈਨਾਨੀ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਕੋਟ ਸਦੀਕ ਵਿਖੇ ਸਥਿਤ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿੱਚ ਚਾਰ ਕਲਾਸਰੂਮਾਂ ਨੂੰ ਅਧੁਨਿਕ ਸਹੂਲਤਾਂ ਨਾਲ ਲੈਸ ਕਰਨ ਦੇ ਕੰਮ ਦਾ ਵਿਧੀਵਤ ਉਦਘਾਟਨ ਕੀਤਾ ਗਿਆ।
ਇਸ ਮੌਕੇ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਵਿੱਚ ਵਿਸ਼ਾਲ ਸੁਧਾਰ ਲਿਆਉਣ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਆਧੁਨਿਕ ਤਕਨਾਲੋਜੀ ਨਾਲ ਸਜੀਆਂ ਕਲਾਸਾਂ ਰਾਹੀਂ ਵਿਦਿਆਰਥੀਆਂ ਨੂੰ ਬਿਹਤਰ ਪੜ੍ਹਾਈ ਦਾ ਮਾਹੌਲ ਮਿਲੇਗਾ, ਜਿਸ ਨਾਲ ਉਨ੍ਹਾਂ ਦੀ ਸਿੱਖਣ ਦੀ ਸਮਰੱਥਾ ਅਤੇ ਰੁਚੀ ਵਿੱਚ ਵਾਧਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਅਜਿਹੇ ਪ੍ਰੋਜੈਕਟ ਹੋਰ ਸਕੂਲਾਂ ਵਿੱਚ ਵੀ ਲਾਗੂ ਕੀਤੇ ਜਾਣਗੇ, ਤਾਂ ਜੋ ਹਰ ਬੱਚੇ ਨੂੰ ਸਮਾਨ ਅਤੇ ਗੁਣਵੱਤਾਪੂਰਨ ਸਿੱਖਿਆ ਪ੍ਰਾਪਤ ਹੋ ਸਕੇ।
ਉਨ੍ਹਾਂ ਇਹ ਵੀ ਦੱਸਿਆ ਕਿ ਸਮਾਰਟ ਕਲਾਸਰੂਮਾਂ ਦੇ ਜ਼ਰੀਏ ਵਿਦਿਆਰਥੀਆਂ ਨੂੰ ਡਿਜ਼ਿਟਲ ਮਾਧਿਅਮ ਰਾਹੀਂ ਪੜ੍ਹਾਈ ਕਰਨ ਦਾ ਮੌਕਾ ਮਿਲੇਗਾ, ਜਿਸ ਨਾਲ ਉਹ ਸਮੇਂ ਦੇ ਨਾਲ ਕਦਮ ਮਿਲਾ ਕੇ ਚੱਲ ਸਕਣਗੇ। ਇਹ ਪਹਿਲ ਨਾ ਸਿਰਫ ਸਿੱਖਿਆ ਦੇ ਪੱਧਰ ਨੂੰ ਉੱਚਾ ਕਰੇਗੀ, ਸਗੋਂ ਵਿਦਿਆਰਥੀਆਂ ਨੂੰ ਮੁਕਾਬਲਾਤਮਕ ਯੁੱਗ ਲਈ ਵੀ ਤਿਆਰ ਕਰੇਗੀ।
ਇਸ ਮੌਕੇ ਟੇਕ ਚੰਦ, ਸਤਨਾਮ ਕਲੇਰ, ਪ੍ਰੀਤਮ ਸਿੰਘ, ਸੰਜੀਵ ਭਗਤ ਸਮੇਤ ਸਕੂਲ ਦਾ ਸਮੂਹ ਸਟਾਫ ਮੌਜੂਦ ਰਿਹਾ। ਸਾਰਿਆਂ ਨੇ ਇਸ ਪਹਿਲ ਦੀ ਪ੍ਰਸ਼ੰਸਾ ਕਰਦੇ ਹੋਏ ਇਸਨੂੰ ਖੇਤਰ ਦੇ ਵਿਦਿਆਰਥੀਆਂ ਲਈ ਇੱਕ ਮਹੱਤਵਪੂਰਨ ਉਪਲਬਧੀ ਦੱਸਿਆ।

