ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ : ਮੋਹਿੰਦਰ ਭਗਤ

ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ

 

ਸ਼੍ਰੀ ਪੰਚਵਟੀ ਮੰਦਰ ਧਰਮਸ਼ਾਲਾ ਗੌਸ਼ਾਲਾ ਵਿੱਚ ਲੱਗੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕੈਂਪ ਦਾ ਮੰਤਰੀ ਮੋਹਿੰਦਰ ਭਗਤ ਵੱਲੋਂ ਉਦਘਾਟਨ

 

ਜਲੰਧਰ ( ਵਰਿੰਦਰ ਸਿੰਘ ) ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਸ਼੍ਰੀ ਪੰਚਵਟੀ ਮੰਦਰ ਧਰਮਸ਼ਾਲਾ ਗੌਸ਼ਾਲਾ, ਮੇਨ ਬਾਜ਼ਾਰ ਬਸਤੀ ਗੁਜ਼ਾਂ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਫਾਰਮ ਭਰਨ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਪੰਜਾਬ ਦੇ ਕੈਬਿਨੇਟ ਮੰਤਰੀ ਮੋਹਿੰਦਰ ਭਗਤ ਵੱਲੋਂ ਕੀਤਾ ਗਿਆ। ਇਸ ਮੌਕੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਪਹੁੰਚ ਕੇ ਯੋਜਨਾ ਸੰਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਆਪਣੇ ਫਾਰਮ ਭਰਵਾਏ।

 

ਇਸ ਮੌਕੇ ਕੈਬਿਨੇਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ करवਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਯੋਗ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ, ਜਿਸ ਨਾਲ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹੈ ਕਿ ਕੋਈ ਵੀ ਵਿਅਕਤੀ ਆਰਥਿਕ ਤੰਗੀ ਕਾਰਨ ਇਲਾਜ ਤੋਂ ਵੰਚਿਤ ਨਾ ਰਹੇ।

 

ਮੋਹਿੰਦਰ ਭਗਤ ਨੇ ਕਿਹਾ ਕਿ ਅਜਿਹੇ ਕੈਂਪਾਂ ਰਾਹੀਂ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਸਿੱਧਾ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਯੋਜਨਾ ਦਾ ਲਾਭ ਲੈਣ ਅਤੇ ਆਪਣੇ ਪਰਿਵਾਰਾਂ ਨੂੰ ਸਿਹਤ ਸੁਰੱਖਿਆ ਨਾਲ ਜੋੜਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ।

 

ਕੈਂਪ ਵਿੱਚ ਗੌਸ਼ਾਲਾ ਕਮੇਟੀ ਦੇ ਪ੍ਰਧਾਨ ਲੱਕੀ ਮਲਹੋਤਰਾ, ਬਲਾਕ ਪ੍ਰਧਾਨ ਵਰੁਣ ਸੱਜਣ, ਭਾਰਤ ਭੂਸ਼ਣ ਕਾਕਾ, ਅਮਿਤ ਸਭਰਵਾਲ, ਮੋਨੂ ਭਗਤ, ਰਾਜੀਵ ਵਰਮਾ, ਬੀਕੇ ਮੈਨੀ ਅਤੇ ਰਮੇਸ਼ ਵਿਜ ਸਮੇਤ ਹੋਰ ਹਾਜ਼ਰ ਸ਼ਖਸੀਅਤਾਂ ਨੇ ਸਰਕਾਰ ਦੀ ਇਸ ਪਹਿਲ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਨਾਲ ਆਮ ਲੋਕਾਂ ਨੂੰ ਕਾਫ਼ੀ ਰਾਹਤ ਮਿਲੇਗੀ। ਇਸ ਮੌਕੇ ਸਮਾਜ ਸੇਵੀ, ਧਾਰਮਿਕ ਸੰਸਥਾਵਾਂ ਦੇ ਨੁਮਾਇੰਦੇ ਅਤੇ ਇਲਾਕੇ ਦੇ ਗਣਮਾਨਯ ਵਿਅਕਤੀ ਵੀ ਮੌਜੂਦ ਸਨ।

72 Views