ਮੇਰੀ ਰਸੋਈ ਯੋਜਨਾ” ਬਣੀ ਲੋੜਵੰਦਾਂ ਦਾ ਸਹਾਰਾ, ਵਾਰਡ ਨੰਬਰ 56 ਵਿੱਚ ਨੌਜਵਾਨ ਆਪ ਆਗੂ ਅਤੁਲ ਭਗਤ ਨੇ ਵੰਡੀਆਂ ਰਾਸ਼ਨ ਕਿੱਟਾਂ

ਜਲੰਧਰ, 9 ਜੂਨ ( ਵਰਿੰਦਰ ਸਿੰਘ )
ਪੰਜਾਬ ਸਰਕਾਰ ਦੀ ਲੋਕ ਭਲਾਈ ਯੋਜਨਾ “ਮੇਰੀ ਰਸੋਈ ਯੋਜਨਾ” ਤਹਿਤ ਅੱਜ ਜਲੰਧਰ ਦੇ ਵਾਰਡ ਨੰਬਰ 56 ਵਿੱਚ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਨੌਜਵਾਨ ਆਮ ਆਦਮੀ ਪਾਰਟੀ ਆਗੂ ਅਤੁਲ ਭਗਤ ਨੇ ਲਾਭਪਾਤਰੀਆਂ ਨੂੰ ਰਾਸ਼ਨ ਕਿੱਟਾਂ ਸੌਂਪਦਿਆਂ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ।
ਇਸ ਦੌਰਾਨ ਅਤੁਲ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ “ਮੇਰੀ ਰਸੋਈ ਯੋਜਨਾ” ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਲਈ ਇੱਕ ਵੱਡਾ ਸਹਾਰਾ ਸਾਬਤ ਹੋ ਰਹੀ ਹੈ। ਇਸ ਯੋਜਨਾ ਰਾਹੀਂ ਅਨੇਕਾਂ ਪਰਿਵਾਰਾਂ ਨੂੰ ਰਾਹਤ ਮਿਲ ਰਹੀ ਹੈ ਅਤੇ ਉਨ੍ਹਾਂ ਦੇ ਘਰੇਲੂ ਖਰਚਿਆਂ ਦਾ ਬੋਝ ਘੱਟ ਹੋ ਰਿਹਾ ਹੈ।
ਅਤੁਲ ਭਗਤ ਨੇ ਕਿਹਾ ਕਿ ਮਹਿੰਗਾਈ ਦੇ ਇਸ ਦੌਰ ਵਿੱਚ ਲੋੜਵੰਦ ਪਰਿਵਾਰਾਂ ਲਈ ਘਰ ਦੀ ਰਸੋਈ ਚਲਾਉਣਾ ਇੱਕ ਵੱਡੀ ਚੁਣੌਤੀ ਬਣ ਜਾਂਦਾ ਹੈ। ਅਜਿਹੇ ਸਮੇਂ ਪੰਜਾਬ ਸਰਕਾਰ ਦੀ ਇਹ ਪਹਿਲ ਲੋਕਾਂ ਦੀ ਰਸੋਈ ਦਾ ਖਰਚ ਘਟਾਉਣ ਵਿੱਚ ਕਾਫੀ ਮਦਦਗਾਰ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਮਾਜ ਦੇ ਆਖਰੀ ਵਿਅਕਤੀ ਤੱਕ ਸਹਾਇਤਾ ਪਹੁੰਚਾਉਣਾ ਹੈ ਅਤੇ ਇਸੇ ਭਾਵਨਾ ਨਾਲ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ।
ਰਾਸ਼ਨ ਕਿੱਟਾਂ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਨੇ ਪੰਜਾਬ ਸਰਕਾਰ ਅਤੇ ਅਤੁਲ ਭਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਯੋਜਨਾਵਾਂ ਲੋੜਵੰਦ ਲੋਕਾਂ ਲਈ ਬਹੁਤ ਲਾਭਦਾਇਕ ਹਨ ਅਤੇ ਉਨ੍ਹਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦੀਆਂ ਹਨ।
ਇਸ ਮੌਕੇ ਕੌਂਸਲਰ ਮੁਕੇਸ਼ ਸੇਠੀ, ਰਿਸ਼ਭ ਸੇਠੀ, ਕੌਂਸਲਰ ਰੌਨੀ ਅਤੇ ਕਿਸ਼ਨ ਕਾਲਾ (ਪ੍ਰਧਾਨ) ਸਮੇਤ ਹੋਰ ਪਤਵੰਤੇ ਸੱਜਣ ਅਤੇ ਇਲਾਕਾ ਨਿਵਾਸੀ ਵੀ ਮੌਜੂਦ ਸਨ। ਸਾਰਿਆਂ ਨੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਕੀਮਾਂ ਸਮਾਜ ਦੇ ਕਮਜ਼ੋਰ ਅਤੇ ਲੋੜਵੰਦ ਵਰਗ ਲਈ ਬਹੁਤ ਫਾਇਦੇਮੰਦ ਸਾਬਤ ਹੋ ਰਹੀਆਂ ਹਨ।

52 Views